ਸ਼ਰਧਾ ਅਤੇ ਸਤਿਕਾਰ ਨਾਲ ਕੀਤੀ ਸੇਵਾ

ਮੰਤਰੀ ਹਰਭਜਨ ਸਿੰਘ ਨੇ ਕੀਤੀ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਸੇਵਾ

ਇਸ ਮੌਕੇ ਸੰਬੋਧਨ ਕਰਦਿਆਂ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਸਾਰੇ ਧਰਮ ਗ੍ਰੰਥਾਂ ਵਿੱਚ ਸੇਵਾ ਨੂੰ ਬਹੁਤ ਉੱਤਮ ਦਰਜਾ ਦਿੱਤਾ ਗਿਆ ਹੈ।

By : True Update , Harmanjot Singh
ਮੰਤਰੀ ਹਰਭਜਨ ਸਿੰਘ ਨੇ ਕੀਤੀ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਸੇਵਾ

ਜੰਡਿਆਲਾ ਗੁਰੂ, 14 ਅਗਸਤ (ਹਿੰ.ਸ.) : ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਾਵਨ ਅਸਥਾਨ ਵਿਖੇ ਚੱਲ ਰਹੀ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਸੇਵਾ ਕੀਤੀ ਅਤੇ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਸਾਰੇ ਧਰਮ ਗ੍ਰੰਥਾਂ ਵਿੱਚ ਸੇਵਾ ਨੂੰ ਬਹੁਤ ਉੱਤਮ ਦਰਜਾ ਦਿੱਤਾ ਗਿਆ ਹੈ। ਸੇਵਾ ਮਨੁੱਖ ਨੂੰ ਨਿਮਰਤਾ, ਸਮਰਪਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬਾਬਾ ਹੰਦਾਲ ਜੀ ਦਾ ਪਾਵਨ ਅਸਥਾਨ ਜੰਡਿਆਲਾ ਗੁਰੂ ਦਾ ਇੱਕ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਅਸਥਾਨ ਹੈ, ਜਿੱਥੇ ਸੰਗਤ ਵੱਡੀ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੁੰਦੀ ਹੈ। ਉਨ੍ਹਾਂ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਜੁਟੀ ਸੰਗਤ ਅਤੇ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਸਾਨੂੰ ਆਪਣੇ ਇਤਿਹਾਸਕ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਸੇਵਾ, ਸਹਿਯੋਗ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ, ਰਾਜ ਕੁਮਾਰ ਮਲਹੋਤਰਾ, ਮੀਤ ਪ੍ਰਧਾਨ ਅਮਨ ਵਿਰਕ ਸਮੇਤ ਹੋਰ ਸੰਗਤ ਵੀ ਹਾਜ਼ਰ ਸੀ।
 
ਮੁੱਖ ਖ਼ਬਰਾਂ

‘ਈਜ਼ੀ ਰਜਿਸਟਰੀ’ ਸਰਕਾਰ ਦੇ ਯਤਨਾਂ ’ਚ ਇੱਕ ਅਹਿਮ ਮੀਲ ਪੱਥਰ ਸਾਬਤ : ਮੁੰਡੀਆਂ

‘ਈਜ਼ੀ ਰਜਿਸਟਰੀ’ ਸਰਕਾਰ ਦੇ ਯਤਨਾਂ ’ਚ ਇੱਕ ਅਹਿਮ ਮੀਲ ਪੱਥਰ ਸਾਬਤ : ਮੁੰਡੀਆਂ

ਦਸਤਾਵੇਜ਼ਾਂ ਦੀ ਜਾਂਚ ਅਤੇ ਇਤਰਾਜ਼ਾਂ ਸਬੰਧੀ 48 ਘੰਟਿਆਂ ਦੀ ਸਮਾਂ-ਸੀਮਾ ਨਿਰਧਾਰਤ, ਸਬ-ਰਜਿਸਟਰਾਰ ਦਫ਼ਤਰ ’ਚ ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਦਿੱਤੀ ਸਹੂਲਤ

15 ਸਤੰਬਰ ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਬੰਦ

15 ਸਤੰਬਰ ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਬੰਦ

ਲੰਬਿਤ ਮੰਗਾਂ ਦਾ ਹੱਲ ਨਾ ਹੋਣ ’ਤੇ ਸੇਵਾ ਕੇਂਦਰ ਕਰਮਚਾਰੀ ਯੂਨੀਅਨ ਨੇ ਲਿਆ ਫੈਸਲਾ

ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ ’ਤੇ ਹੋਵੇਗੀ ਸਖ਼ਤੀ, 2 ਹਜ਼ਾਰ ਰੁਪਏ ਜੁਰਮਾਨਾ

ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ ’ਤੇ ਹੋਵੇਗੀ ਸਖ਼ਤੀ, 2 ਹਜ਼ਾਰ ਰੁਪਏ ਜੁਰਮਾਨਾ

ਸਫ਼ਾਈ ਅਭਿਆਨ 2.0 ਤਹਿਤ 166 ਸ਼ਹਿਰੀ ਸਥਾਨਕ ਇਕਾਈਆਂ 'ਚ ਵਿਸ਼ੇਸ਼ ਸਫਾਈ ਮੁਹਿੰਮ ਵੀ ਚਲਾਈ ਜਾਵੇਗੀ

ਰਾਹੁਲ ਗਾਂਧੀ ਨੇ ਪੰਜਾਬ ਸਰਕਾਰ ਤੋਂ ਵਿੱਤ ਮੰਤਰੀ ਦੇ ਅਸਤੀਫੇ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਪੰਜਾਬ ਸਰਕਾਰ ਤੋਂ ਵਿੱਤ ਮੰਤਰੀ ਦੇ ਅਸਤੀਫੇ ਦੀ ਕੀਤੀ ਮੰਗ

ਸਰਕਾਰ ਦਾ ਕੰਮ ਜਨਤਾ ਦੇ ਸਵਾਲਾਂ ਦੇ ਜਵਾਬ ਦੇਣਾ ਹੈ, ਨਾ ਕਿ ਸਵਾਲ ਪੁੱਛਣ ਵਾਲਿਆਂ ਨੂੰ ਦਬਾਉਣਾ

ਡਾ. ਸੋਨਿੰਦਰ ਕੌਰ ਨੇ ਪਟਿਆਲਾ ਦੀ ਪਹਿਲੀ ਮਹਿਲਾ ਡਿਪਟੀ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ

ਡਾ. ਸੋਨਿੰਦਰ ਕੌਰ ਨੇ ਪਟਿਆਲਾ ਦੀ ਪਹਿਲੀ ਮਹਿਲਾ ਡਿਪਟੀ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ

ਪਸ਼ੂ ਪਾਲਣ ਵਿਭਾਗ ਦੀਆਂ ਸੇਵਾਵਾਂ ਹਰ ਪਸ਼ੂ ਪਾਲਕ ਤੱਕ ਪਹੁੰਚਾਉਣ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ ਦਾ ਦਿੱਤਾ ਭਰੋਸਾ