ਅੰਮ੍ਰਿਤਸਰ 'ਚ 'ਲੋਕ ਮਿਲਣੀ' ਪ੍ਰੋਗਰਾਮ ਆਯੋਜਿਤ

ਮਾਨ ਦਾ ਅਕਾਲੀ ਦਲ ’ਤੇ ਤਿੱਖਾ ਹਮਲਾ, ਭਾਜਪਾ ਨਾਲ ਗਠਜੋੜ ਦੀਆਂ ਕੋਸ਼ਿਸ਼ਾਂ ਦਾ ਲਾਇਆ ਦੋਸ਼

ਮੁੱਖ ਮੰਤਰੀ ਨੇ ਇਲਾਕੇ ਦੇ ਵਿਕਾਸ ਲਈ 58 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ

By : True Update , Harmanjot Singh
ਮਾਨ ਦਾ ਅਕਾਲੀ ਦਲ ’ਤੇ ਤਿੱਖਾ ਹਮਲਾ, ਭਾਜਪਾ ਨਾਲ ਗਠਜੋੜ ਦੀਆਂ ਕੋਸ਼ਿਸ਼ਾਂ ਦਾ ਲਾਇਆ ਦੋਸ਼

ਅੰਮ੍ਰਿਤਸਰ, 27 ਅਗਸਤ (ਹਿੰ.ਸ.) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਅਕਾਲੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਲਈ ਭਾਜਪਾ ਨਾਲ ਗਠਜੋੜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਸਮੇਤ ਸੂਬੇ ਨੂੰ ਹੋਏ ਨੁਕਸਾਨ ਲਈ ਅਕਾਲੀ-ਭਾਜਪਾ ਗਠਜੋੜ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਅੰਮ੍ਰਿਤਸਰ ਦੇ ਚਵਿੰਡਾ ਦੇਵੀ ਵਿਖੇ ਵਿਸ਼ਾਲ ‘ਲੋਕ ਮਿਲਣੀ’ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਮਜੀਠਾ ਹਲਕੇ ਦੇ ਲੋਕ ਨਵਾਂ ਸਿਆਸੀ ਅਧਿਆਏ ਲਿਖਣ ਲਈ ਤਿਆਰ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਕਥਿਤ ‘ਪਰਚੇ, ਗੁੰਡਾਗਰਦੀ ਅਤੇ ਡਰ’ ਦੀ ਰਾਜਨੀਤੀ ਦੀ ਆਲੋਚਨਾ ਕਰਦਿਆਂ ਆਪਣੀ ਸਰਕਾਰ ਵੱਲੋਂ ਨੌਕਰੀਆਂ, ਸਿੱਖਿਆ, ਸਿਹਤ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਦਾ ਹਵਾਲਾ ਦਿੱਤਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ‘ਨਾ ਕੋਈ ਕੈਸ਼, ਨਾ ਕੋਈ ਫ਼ਰਮਾਇਸ਼’ ਦੇ ਸਿਧਾਂਤ ਤਹਿਤ ਯੋਗਤਾ ਦੇ ਆਧਾਰ ’ਤੇ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨੀਟ ਅਤੇ ਜੇ.ਈ.ਈ. ਵਰਗੀਆਂ ਪ੍ਰੀਖਿਆਵਾਂ ਵਿੱਚ ਨਤੀਜੇ ਸਰਕਾਰੀ ਸਕੂਲਾਂ ਵਿੱਚ ਹੋਏ ਸੁਧਾਰ ਨੂੰ ਦਰਸਾਉਂਦੇ ਹਨ। ਮਾਨ ਨੇ ਬੇਅਦਬੀ ਦੇ ਮਾਮਲੇ ਅਤੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸਬੰਧੀ ਅਕਾਲੀ ਦਲ ਦੇ ਰਵੱਈਏ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਨੂੰ ਸਰਪ੍ਰਸਤੀ ਮਿਲੀ, ਜਦਕਿ ਮੌਜੂਦਾ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ ਦੋਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਤਰੱਕੀ ਦੇ ਰਾਹ ਤੋਂ ਪਿੱਛੇ ਧੱਕਿਆ। ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਅੰਦਰੂਨੀ ਫੁੱਟ ਦਾ ਸ਼ਿਕਾਰ ਹੈ ਅਤੇ ਉਸ ਕੋਲ ਪੰਜਾਬ ਲਈ ਕੋਈ ਸਪੱਸ਼ਟ ਵਿਜ਼ਨ ਨਹੀਂ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਜਦਕਿ ਸੜਕਾਂ ਦੇ ਸੁਧਾਰ ਲਈ ਵੱਡੇ ਪੱਧਰ ’ਤੇ ਕੰਮ ਜਾਰੀ ਹੈ। ਸਿਹਤ ਖੇਤਰ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਇਲਾਜ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਯੋਜਨਾ ਤਹਿਤ ਲੋਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਮਹਿਲਾਵਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਲਈ ਬਜਟ ਵਿੱਚ 9,300 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਸਿੱਖਿਆ ਖੇਤਰ ਵਿੱਚ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ 2021 ਵਿੱਚ ਸਰਕਾਰੀ ਸਕੂਲਾਂ ਦੇ 80 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਸੀ, ਜਦਕਿ 2026 ਵਿੱਚ ਇਹ ਗਿਣਤੀ ਵੱਧ ਕੇ 882 ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਲੋਕਾਂ ਨੂੰ ਗਰੀਬੀ ਅਤੇ ਸਮਾਜਿਕ ਬੁਰਾਈਆਂ ਦੇ ਚੱਕਰ ਵਿੱਚੋਂ ਬਾਹਰ ਕੱਢਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਸਿੰਜਾਈ ਬਾਰੇ ਮਾਨ ਨੇ ਦੱਸਿਆ ਕਿ ਸਰਕਾਰ ਵੱਲੋਂ 7,200 ਕਰੋੜ ਰੁਪਏ ਖਰਚ ਕਰਕੇ 1,587 ਅਜਿਹੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿੱਥੇ ਪਹਿਲਾਂ ਨਹਿਰੀ ਪਾਣੀ ਨਹੀਂ ਸੀ। ਉਨ੍ਹਾਂ ਕਿਹਾ ਕਿ ਨਹਿਰੀ ਸਿੰਜਾਈ ਹੇਠ ਰਕਬਾ 2022 ਦੇ 20.89 ਲੱਖ ਏਕੜ ਤੋਂ ਵਧ ਕੇ 60.30 ਲੱਖ ਏਕੜ ਹੋ ਗਿਆ ਹੈ। ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਇਲਾਕੇ ਦੇ ਵਿਕਾਸ ਲਈ 58 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੇ ਹਰ ਖੇਤਰ ਵਿੱਚ ਵਿਕਾਸ ਪਹੁੰਚਾਉਣਾ ਅਤੇ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ’ਤੇ ਖਰਚ ਕਰਨਾ ਹੈ।

ਮੁੱਖ ਖ਼ਬਰਾਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਡੀਏ 42 ਤੋਂ 60 ਫੀਸਦੀ ਕਰਨ ਦੀ ਸਿਫਾਰਸ਼ : ਅਮਨ ਅਰੋੜਾ

ਮੋਹਨਜੀਤ ਨਾਲ ਕੀਤੇ ਸਲੂਕ ਲਈ ਮੁੱਖ ਮੰਤਰੀ ਨੂੰ ਆਉਣੀ ਚਾਹੀਦੀ ਸ਼ਰਮ  : ਰਾਜਾ ਵੜਿੰਗ

ਮੋਹਨਜੀਤ ਨਾਲ ਕੀਤੇ ਸਲੂਕ ਲਈ ਮੁੱਖ ਮੰਤਰੀ ਨੂੰ ਆਉਣੀ ਚਾਹੀਦੀ ਸ਼ਰਮ  : ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਨੇ ਇਸ ਮਾਮਲੇ ਸਬੰਧੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ