ਫਾਜ਼ਿਲਕਾ, 07 ਸਤੰਬਰ (ਹਿੰ.ਸ.) : ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡ ਆਹਾਲ ਬੋਦਲਾਂ ਅਤੇ ਨਵੇਂ ਆਹਾਲ ਬੋਦਲਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਿਧਾਇਕ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ। ਲੋਕ ਮਿਲਣੀ ਦੌਰਾਨ ਵਿਧਾਇਕ ਸਵਨਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਸ਼ਨ ਵੰਡ ਮੁਹਿੰਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਮੁੱਢਲੀਆਂ ਖੁਰਾਕੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਵਿੱਚ ਰੋਜ਼ਾਨਾ ਰਸੋਈ ਵਿੱਚ ਵਰਤੋਂ ਆਉਣ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਕਿੱਟਾਂ ਲੋੜਵੰਦ ਪਰਿਵਾਰਾਂ ਤੱਕ ਸਿੱਧੇ ਤੌਰ ’ਤੇ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਨਾਲ ਪਰਿਵਾਰਾਂ ਨੂੰ ਰੋਜ਼ਾਨਾ ਖਰਚਿਆਂ ਵਿੱਚ ਆਰਥਿਕ ਰਾਹਤ ਮਿਲ ਰਹੀ ਹੈ। ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਲੋੜਵੰਦ ਲੋਕਾਂ ਤੱਕ ਪਹੁੰਚ ਰਹੀਆਂ ਹਨ। ਲਾਭਪਾਤਰੀਆਂ ਨੇ ਕਿਹਾ ਕਿ ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਮਦਦ ਮਿਲੀ ਹੈ। ਵਿਧਾਇਕ ਸਵਨਾ ਨੇ ਕਿਹਾ ਕਿ ਲੋਕ ਭਲਾਈ ਦੇ ਅਜਿਹੇ ਕਾਰਜ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਮੌਕੇ ਪਿੰਡ ਆਹਾਲ ਬੋਦਲਾ ਦੇ ਸਰਪੰਚ ਕਸ਼ਮੀਰ, ਨਵਾਂ ਆਹਾਲ ਬੋਦਲਾ ਦੀ ਸਰਪੰਚ ਰੇਸ਼ਮਾ ਰਾਣੀ, ਬਲਾਕ ਪ੍ਰਧਾਨ ਅਮਰੀਕ, ਬਲਾਕ ਸਮਿਤੀ ਮੈਂਬਰ ਮਹਿੰਦਰ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ
ਮੁੱਖ ਖ਼ਬਰਾਂ
ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ
ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਡੀਏ 42 ਤੋਂ 60 ਫੀਸਦੀ ਕਰਨ ਦੀ ਸਿਫਾਰਸ਼ : ਅਮਨ ਅਰੋੜਾ
ਮੋਹਨਜੀਤ ਨਾਲ ਕੀਤੇ ਸਲੂਕ ਲਈ ਮੁੱਖ ਮੰਤਰੀ ਨੂੰ ਆਉਣੀ ਚਾਹੀਦੀ ਸ਼ਰਮ : ਰਾਜਾ ਵੜਿੰਗ
ਕਾਂਗਰਸ ਪ੍ਰਧਾਨ ਨੇ ਇਸ ਮਾਮਲੇ ਸਬੰਧੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ
ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ’ਚ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਕੀਤੀ ਜਾ ਰਹੀ ਸਥਾਪਨਾ
ਡਾ. ਕਰੀਮਪੁਰੀ ਪਹੁੰਚੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ
ਪੀੜਤ ਨੌਜਵਾਨ ਨੂੰ ਤੁਰੰਤ ਇਨਸਾਫ਼ ਨਾ ਮਿਲਿਆ ਤੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਈ, ਤਾਂ ਬਹੁਜਨ ਸਮਾਜ ਪਾਰਟੀ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਸਰਕਾਰ ਵਿਰੁੱਧ ਸ਼ੁਰੂ ਕਰੇਗੀ ਤਿੱਖਾ ਸੰਘਰਸ਼
ਦਿਮਾਗੀ ਨਕਸਲ’ ਦੀ ਪਰਿਭਾਸ਼ਾ ਸਪੱਸ਼ਟ ਕਰਨ ਪ੍ਰਧਾਨ ਮੰਤਰੀ : ਕੈਪਟਨ ਅਮਰਿੰਦਰ
ਸਰਕਾਰ ਦੀ ਆਲੋਚਨਾ ਅਤੇ ਹਿੰਸਕ ਨਕਸਲਵਾਦ ਨੂੰ ਇੱਕੋ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ : ਕੈਪਟਨ ਅਮਰਿੰਦਰ ਸਿੰਘ