ਸਹਾਇਕ ਕਮਿਸ਼ਨਰ ਨੇ ਕੀਤਾ ਮਸ਼ਾਲ ਮਾਰਚ ਦਾ ਭਰਵਾਂ ਸਵਾਗਤ 

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5  ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ

ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਵੱਖ ਵੱਖ ਖੇਡ ਮੁਕਾਬਲੇ, ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ  ਮੁਕਾਬਲਿਆਂ ’ਚ ਹਿੱਸਾ ਲੈਣ ਦੀ ਅਪੀਲ, ਜੇਤੂ ਖਿਡਾਰੀਆਂ ਨੂੰ ਦਿੱਤੇ ਜਾਣਗੇ ਇਨਾਮ

By : True Update, Sukhwinder Kaur
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5  ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ

ਫਾਜ਼ਿਲਕਾ, 02 ਸਤੰਬਰ (ਹਿੰ.ਸ.) : ਪੰਜਾਬ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-5 ਨੂੰ ਉਤਸ਼ਾਹਿਤ ਕਰਨ ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਫਾਜ਼ਿਲਕਾ ਪੁੱਜਿਆ। ਸ਼ਹਿਰ ਵਿੱਚ ਪਹੁੰਚਣ ’ਤੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਵੱਲੋਂ ਮਸ਼ਾਲ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪਹੁੰਚਣ ’ਤੇ ਸਕੂਲੀ ਵਿਦਿਆਰਥੀਆਂ ਵੱਲੋਂ ਬੈਂਡ ਦੀਆਂ ਧੁਨਾਂ ਨਾਲ ਇਸ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਹਾਇਕ ਕਮਿਸ਼ਨਰ ਹਰਬੰਸ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਖੇਡਾਂ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਅਤੇ ਨਰੋਏ ਪੰਜਾਬ ਦੀ ਸਿਰਜਣਾ ਵੱਲ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਪੰਜਾਬ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਵੱਡਾ ਮੰਚ ਪ੍ਰਦਾਨ ਕੀਤਾ ਹੈ। ਇਸ ਮੰਚ ਰਾਹੀਂ ਨੌਜਵਾਨ ਖਿਡਾਰੀ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਕੇ ਉੱਚ ਪੱਧਰ ’ਤੇ ਪਹੁੰਚ ਸਕਦੇ ਹਨ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਦੌਰਾਨ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-5 ਵਿੱਚ ਹਿੱਸਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਰਜਿਸਟ੍ਰੇਸ਼ਨ ਲਈ ਪੰਜਾਬ ਸਰਕਾਰ ਦੇ ਖੇਡ ਵਿਭਾਗ ਦੀ ਵੈੱਬਸਾਈਟ sports.punjab.gov.in ’ਤੇ ਜਾ ਸਕਦੇ ਹਨ। ਖੇਡਾਂ ਜਾਂ ਰਜਿਸਟ੍ਰੇਸ਼ਨ ਸਬੰਧੀ ਵਧੇਰੇ ਜਾਣਕਾਰੀ ਲਈ ਖੇਡ ਵਿਭਾਗ ਫਾਜ਼ਿਲਕਾ ਦੇ ਸੀਨੀਅਰ ਸਹਾਇਕ ਜਤਿੰਦਰ ਨਾਲ ਮੋਬਾਈਲ ਨੰਬਰ 98887-88785 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਫਾਜ਼ਿਲਕਾ ਰੁਪਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਮੁੱਖ ਖ਼ਬਰਾਂ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5  ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-5  ਲਈ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਪੁੱਜਿਆ ਫਾਜ਼ਿਲਕਾ

ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਵੱਖ ਵੱਖ ਖੇਡ ਮੁਕਾਬਲੇ, ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ  ਮੁਕਾਬਲਿਆਂ ’ਚ ਹਿੱਸਾ ਲੈਣ ਦੀ ਅਪੀਲ, ਜੇਤੂ ਖਿਡਾਰੀਆਂ ਨੂੰ ਦਿੱਤੇ ਜਾਣਗੇ ਇਨਾਮ

ਲੁਧਿਆਣਾ 'ਚ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਆਧੁਨਿਕ ਖੇਡ ਸਟੇਡੀਅਮ: ਵਿਧਾਇਕ ਦਲਜੀਤ ਗਰੇਵਾਲ

ਲੁਧਿਆਣਾ 'ਚ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਆਧੁਨਿਕ ਖੇਡ ਸਟੇਡੀਅਮ: ਵਿਧਾਇਕ ਦਲਜੀਤ ਗਰੇਵਾਲ

ਲੁਧਿਆਣਾ ਦੇ ਵਿਧਾਇਕ ਨੇ ਭਾਮੀਆ ਰੋਡ ਉੱਤੇ ਕਰੀਬ ਲਗਭਗ 5 ਕਰੋੜ ਰੁੁਪਏ ਦੀ ਲਾਗਤ ਨਾਲ ਬਣਨ ਵਾਲੇ ਆਧਨਿਕ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।