ਪੰਜਾਬ ਵਿੱਚ ਬੇਮੌਸਮੀ ਮੀਂਹ

ਪੰਜਾਬ ਵਿੱਚ ਬੇਮੌਸਮੀ ਮੀਂਹ ਨੇ ਕਿਸਾਨਾਂ ਨੂੰ ਪਹੁੰਚਾਇਆ ਭਾਰੀ ਨੁਕਸਾਨ

ਪੰਜਾਬ ਦੇ ਮਾਲਵਾ ਅਤੇ ਮਾਝਾ ਖੇਤਰਾਂ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਨੇ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ। ਕਿਸਾਨਾਂ ਨੇ ਮੁਆਵਜ਼ਾ ਦੀ ਮੰਗ ਕੀਤੀ।

By : Sukhwinder Kaur
ਪੰਜਾਬ ਵਿੱਚ ਬੇਮੌਸਮੀ ਮੀਂਹ ਨੇ ਕਿਸਾਨਾਂ ਨੂੰ ਪਹੁੰਚਾਇਆ ਭਾਰੀ ਨੁਕਸਾਨ

ਚੰਡੀਗੜ੍ਹ (ਹਿੰ.ਸ.) ਪੰਜਾਬ ਵਿੱਚ ਹਾਲ ਹੀ ‘ਚ ਪਏ ਬੇਮੌਸਮੀ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਖ਼ਾਸ ਕਰਕੇ ਮਾਲਵਾ ਅਤੇ ਮਾਝਾ ਖੇਤਰਾਂ ਵਿੱਚ ਕਣਕ ਦੀ ਪੱਕੀ ਹੋਈ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਕਈ ਥਾਵਾਂ ‘ਤੇ ਤੇਜ਼ ਹਵਾਵਾਂ ਨਾਲ ਮੀਂਹ ਅਤੇ ਗੜੇ ਪੈਣ ਕਾਰਨ ਖੇਤਾਂ ਵਿੱਚ ਖੜੀ ਫਸਲ ਵਿਛ ਗਈ, ਜਿਸ ਨਾਲ ਉਪਜ ‘ਤੇ ਸਿੱਧਾ ਅਸਰ ਪਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਫਸਲ ਕੱਟਣ ਦੇ ਬਿਲਕੁਲ ਨੇੜੇ ਸੀ, ਪਰ ਅਚਾਨਕ ਬਦਲੇ ਮੌਸਮ ਨੇ ਸਾਰੀ ਮਿਹਨਤ ‘ਤੇ ਪਾਣੀ ਫੇਰ ਦਿੱਤਾ। ਕਿਸਾਨਾਂ ਮੁਤਾਬਕ, ਕਈ ਏਕੜ ਵਿੱਚ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ। ਇਸ ਨਾਲ ਉਹਨਾਂ ਨੂੰ ਵੱਡੇ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੇਤਾਂ ਵਿੱਚ ਪਾਣੀ ਭਰਨ ਅਤੇ ਗੜੇ ਪੈਣ ਨਾਲ ਦਾਣਾ ਵੀ ਖਰਾਬ ਹੋਣ ਦਾ ਡਰ ਹੈ।ਪ੍ਰਭਾਵਿਤ ਕਿਸਾਨਾਂ ਨੇ ਸਰਕਾਰ ਕੋਲੋਂ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਇਸ ਨੁਕਸਾਨ ਨਾਲ ਉਹਨਾਂ ਦੀ ਸਾਲ ਭਰ ਦੀ ਆਮਦਨ ਪ੍ਰਭਾਵਿਤ ਹੋਵੇਗੀ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨਾਂ ‘ਚ ਵੀ ਮੌਸਮ ‘ਚ ਉਤਾਰ-ਚੜ੍ਹਾਅ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਕਿਸਾਨਾਂ ਨੂੰ ਹੋਰ ਸਾਵਧਾਨ ਰਹਿਣ ਦੀ ਲੋੜ ਹੈ।

ਮੁੱਖ ਖ਼ਬਰਾਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਬਜ਼ੁਰਗਾਂ ਤੇ ਸ਼ਰਧਾਲੂਆਂ ਲਈ ਮੁਫ਼ਤ ਤੇ ਸੁਰੱਖਿਅਤ ਤੀਰਥ ਯਾਤਰਾ ਦੀ ਸਹੂਲਤ : ਸੰਧਵਾਂ

 ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੰਭਾਲਿਆ ਮੁੱਖ ਜੱਜ ਦਾ ਅਹੁਦਾ

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੰਭਾਲਿਆ ਮੁੱਖ ਜੱਜ ਦਾ ਅਹੁਦਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਵਾਈ ਅਹੁਦੇ ਅਤੇ ਗੁਪਤਤਾ ਦੀ ਸਹੁੰ