ਮੋਹਾਲੀ, 17 ਅਗਸਤ (ਹਿੰ.ਸ.) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਅਤੇ ਤਣਾਅਮੁਕਤ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੀ ਗਈ ‘ਸੀ.ਐੱਮ. ਦੀ ਯੋਗਸ਼ਾਲਾ’ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਸਰਕਾਰ ਦੀ ਇਸ ਜਨ ਹਿਤਕਾਰੀ ਪਹਿਲਕਦਮੀ ਦਾ ਉਦੇਸ਼ ਯੋਗ ਨੂੰ ਲੋਕਾਂ ਦੀ ਰੋਜ਼ਾਨਾ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਹੈ। ਸਮਾਜ ਦੇ ਹਰ ਵਰਗ ਤੱਕ ਯੋਗ ਪਹੁੰਚਾਉਣ ਲਈ ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸੂਬੇ ਵਿੱਚ ਇਸ ਸਮੇਂ 11,022 ਯੋਗ ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਰਾਹੀਂ 6 ਲੱਖ ਤੋਂ ਵੱਧ ਲੋਕ ਯੋਗ, ਪ੍ਰਾਣਾਯਾਮ ਅਤੇ ਧਿਆਨ ਦਾ ਲਾਭ ਲੈ ਰਹੇ ਹਨ। ਮੋਹਾਲੀ ਜ਼ਿਲ੍ਹੇ ਵਿੱਚ ਵੀ ਇਸ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਵਿੱਚ 575 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 85 ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗ, ਪ੍ਰਾਣਾਯਾਮ ਅਤੇ ਧਿਆਨ ਦੀ ਸਿਖਲਾਈ ਦੇ ਰਹੇ ਹਨ। ਇਨ੍ਹਾਂ ਕਲਾਸਾਂ ਨਾਲ 30,880 ਲਾਭਪਾਤਰੀ ਜੁੜੇ ਹੋਏ ਹਨ। ਅਧਿਕਾਰੀਆਂ ਅਨੁਸਾਰ ਯੋਗ ਦੇ ਨਿਯਮਤ ਅਭਿਆਸ ਨਾਲ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਬਣਾਈ ਰੱਖਣ ਵਿੱਚ ਮਦਦ ਮਿਲ ਰਹੀ ਹੈ। ਯੋਗ ਅਤੇ ਧਿਆਨ ਰਾਹੀਂ ਲੋਕ ਤਣਾਅ ਅਤੇ ਚਿੰਤਾ ਨੂੰ ਘਟਾਉਣ ਦੇ ਨਾਲ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਹੋ ਰਹੇ ਹਨ।
ਇੱਛੁਕ ਲੋਕ ਮੁਫ਼ਤ ਯੋਗ ਸਿਖਲਾਈ ਲਈ ਟੋਲ-ਫਰੀ ਨੰਬਰ 7669 400 500 ’ਤੇ ਸੰਪਰਕ ਕਰ ਸਕਦੇ ਹਨ ਜਾਂ ‘ਸੀ.ਐੱਮ. ਦੀ ਯੋਗਸ਼ਾਲਾ’ ਦੀ ਵੈੱਬਸਾਈਟ ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗ ਅਭਿਆਸ ਕਰਵਾਉਣ ਵਿੱਚ ਸਹਾਇਤਾ ਕਰਨਗੇ।
ਮੁਹਿੰਮ ਤਹਿਤ ਚੱਲ ਰਹੀਆਂ ਮੁਫਤ ਯੋਗ ਕਲਾਸਾਂ
‘ਸੀ. ਐੱਮ. ਦੀ ਯੋਗਸ਼ਾਲਾ’ ਨੂੰ ਸੂਬੇ ’ਚ ਮਿਲਿਆ ਭਰਵਾਂ ਹੁੰਗਾਰਾ
ਯੋਗ ਦੇ ਨਿਯਮਤ ਅਭਿਆਸ ਨਾਲ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਬਣਾਈ ਰੱਖਣ ਵਿੱਚ ਮਦਦ ਮਿਲ ਰਹੀ ਹੈ। ਯੋਗ ਅਤੇ ਧਿਆਨ ਰਾਹੀਂ ਲੋਕ ਤਣਾਅ ਅਤੇ ਚਿੰਤਾ ਨੂੰ ਘਟਾਉਣ ਦੇ ਨਾਲ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਹੋ ਰਹੇ ਹਨ।