ਗੁਰਦਾਸਪੁਰ ਤੋਂ ਖੁਦਕੁਸ਼ੀ ਦਾ ਮਾਮਲਾ ਆਇਆ ਸਾਹਮਣੇ

ਗੁਰਦਾਸਪੁਰ 'ਚ ਸਰਕਾਰੀ ਅਧਿਆਪਕ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਗੁਰਦਾਸਪੁਰ ਦੇ ਕਾਹਨੂੰਵਾਲ ਇਲਾਕੇ ਵਿੱਚ ਇੱਕ ਸਰਕਾਰੀ ਅਧਿਆਪਕ ਗੁਰਪ੍ਰੀਤ ਸਿੰਘ ਨੇ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਅਧਿਆਪਕ ਡਿਊਟੀ ਦੇ ਦਬਾਅ ਅਤੇ ਮਾਨਸਿਕ ਚਿੰਤਾਵਾਂ ਨੇ ਦਬਾਅ ਕਾਰਣ ਪਰੇਸ਼ਾਨ

By : True Update, Tanish kajla

ਗੁਰਦਾਸਪੁਰ 'ਚ ਸਰਕਾਰੀ ਅਧਿਆਪਕ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਗੁਰਦਾਸਪੁਰ, (ਹਿੰ.ਸ.) ਗੁਰਦਾਸਪੁਰ ਦੇ ਕਾਹਨੂੰਵਾਨ ਇਲਾਕੇ ਵਿੱਚ ਸਬਰਾੳ ਬ੍ਰਾਂਚ ਦੀ ਭੱਠੀਆਂ ਪੁਲ ਤੋਂ ਛਾਲ ਮਾਰ ਕੇ ਇੱਕ ਸਰਕਾਰੀ ਅਧਿਆਪਕ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਰਨ ਤੋਂ ਪਹਿਲਾਂ ਅਧਿਆਪਕ ਨੇ ਨਹਿਰ ਦੇ ਨੇੜੇ ਆਪਣੀ ਕਾਰ ਖੜ੍ਹੀ ਕੀਤੀ ਅਤੇ ਆਪਣੇ ਸਾਥੀ ਅਧਿਆਪਕ ਨੂੰ ਆਖਰੀ ਫੋਨ ਕੀਤਾ, ਜਿਸ ਵਿੱਚ ਉਸ ਨੇ ਕੰਮ ਦੇ ਵੱਧ ਰਹੇ ਦਬਾਅ ਕਾਰਨ ਪਰੇਸ਼ਾਨ ਹੋਣ ਦੀ ਗੱਲ ਕਹੀ। ਘਟਨਾ 7 ਜੁਲਾਈ ਸਵੇਰੇ ਕਰੀਬ ਸਾਢੇ 9 ਵਜੇ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਮੌਕੇ 'ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਪੁਲਿਸ ਦੀ ਮਦਦ ਨਾਲ ਗੋਤਾਖੋਰਾਂ ਨੂੰ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਅਧਿਆਪਕ ਦੀ ਲਾਸ਼ ਦੀ ਭਾਲ ਲਈ ਸਰਚ ਆਪਰੇਸ਼ਨ ਚਲਾਇਆ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਸਲੋਪੁਰ ਵਜੋਂ ਹੋਈ ਹੈ। ਉਹ ਭੈਣੀ ਮੀਆਂ ਖਾਂ ਸਕੂਲ ਵਿੱਚ ਸਰਕਾਰੀ ਅਧਿਆਪਕ ਵਜੋਂ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ 25 ਜੂਨ ਤੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਮੁਹਿੰਮ ਵਿੱਚ ਉਸ ਦੀ ਡਿਊਟੀ ਲਗਾਈ ਗਈ ਸੀ। ਜਾਣਕਾਰੀ ਮੁਤਾਬਕ, ਘਟਨਾ ਤੋਂ ਠੀਕ ਪਹਿਲਾਂ ਗੁਰਪ੍ਰੀਤ ਸਿੰਘ ਨੇ ਆਪਣੇ ਸਾਥੀ ਅਧਿਆਪਕ ਗੁਰਪ੍ਰਤਾਪ ਸਿੰਘ ਨੂੰ ਫੋਨ ਕੀਤਾ ਸੀ। ਗੁਰਪ੍ਰਤਾਪ ਸਿੰਘ ਅਤੇ ਪਿੰਡ ਦੇ ਸਰਪੰਚ ਕੌਸ਼ਲ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਨੇ ਫੋਨ 'ਤੇ ਆਪਣੀ ਮਾਨਸਿਕ ਪਰੇਸ਼ਾਨੀ ਬਾਰੇ ਗੱਲ ਕੀਤੀ ਸੀ। ਗੁਰਪ੍ਰਤਾਪ ਸਿੰਘ ਮੁਤਾਬਕ, ਗੁਰਪ੍ਰੀਤ ਨੇ ਦੱਸਿਆ ਕਿ ਉਹ ਭੱਠੀਆਂ ਪਿੰਡ ਦੀ ਨਹਿਰ ਕੋਲ ਖੜ੍ਹਾ ਹੈ। ਉਸ ਨੇ ਆਪਣੀ ਕਾਰ ਉੱਥੇ ਖੜ੍ਹੀ ਕੀਤੀ ਹੋਈ ਸੀ, ਜਿਸ ਵਿੱਚ ਉਸ ਦਾ ਸਾਰਾ ਸਾਮਾਨ ਪਿਆ ਸੀ। ਗੱਲਬਾਤ ਦੌਰਾਨ ਉਸ ਨੇ ਐਸਆਈਆਰ ਡਿਊਟੀ ਅਤੇ ਕੰਮ ਦੇ ਭਾਰੀ ਬੋਝ ਕਾਰਨ ਪਰੇਸ਼ਾਨ ਹੋਣ ਦੀ ਗੱਲ ਕਹੀ। ਉਸ ਨੇ ਕਥਿਤ ਤੌਰ 'ਤੇ ਕਿਹਾ ਕਿ ਉਹ ਹੁਣ ਹੋਰ ਇਹ ਦਬਾਅ ਸਹਿਣ ਨਹੀਂ ਕਰ ਸਕਦਾ ਅਤੇ ਨਹਿਰ ਵਿੱਚ ਛਾਲ ਮਾਰਨ ਜਾ ਰਿਹਾ ਹੈ। ਘਟਨਾ ਦੇ ਚਸ਼ਮਦੀਦ ਇੱਕ ਕਿਸਾਨ ਨੇ ਦੱਸਿਆ ਕਿ ਉਹ ਖੇਤਾਂ ਵਿੱਚ ਕੰਮ ਕਰ ਰਿਹਾ ਸੀ, ਜਦੋਂ ਉਸ ਨੇ ਇੱਕ ਵਿਅਕਤੀ ਨੂੰ ਨਹਿਰ ਦੇ ਕਿਨਾਰੇ ਕਾਰ ਖੜ੍ਹੀ ਕਰਕੇ ਜਾਂਦੇ ਹੋਏ ਦੇਖਿਆ। ਹਾਲਾਂਕਿ ਉਸ ਸਮੇਂ ਉਸ ਨੂੰ ਇਹ ਅੰਦਾਜ਼ਾ ਨਹੀਂ ਸੀ ਕਿ ਉਹ ਵਿਅਕਤੀ ਇੰਨਾ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਬਾਅਦ ਵਿੱਚ ਜਦੋਂ ਗੁਰਪ੍ਰੀਤ ਸਿੰਘ ਨਹਿਰ ਵਿੱਚ ਡਿੱਗ ਗਿਆ ਤਾਂ ਲੋਕਾਂ ਨੇ ਤੁਰੰਤ ਪਿੰਡ ਵਾਸੀਆਂ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ।