ਅੰਮ੍ਰਿਤਸਰ, 07 ਸਤੰਬਰ (ਹਿੰ.ਸ.) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਵਿੱਚ ਸਿਆਸੀ ਦਖ਼ਲਅੰਦਾਜ਼ੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਹਲਕਾ ਵਿਧਾਇਕ ਦੀ ਕਥਿਤ ਸ਼ਹਿ ’ਤੇ ਇੱਕ ਗੁਰਸਿੱਖ ਮੈਂਬਰ ਦੀ ਦਾੜ੍ਹੀ/ਕੇਸਾਂ ਦੀ ਕੀਤੀ ਗਈ ਬੇਅਦਬੀ ਨੂੰ ਬੇਹੱਦ ਨਿੰਦਣਯੋਗ ਤੇ ਘਿਨੌਣੀ ਹਰਕਤ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਗਤ ਦੀ ਸਹਿਮਤੀ ਅਤੇ ਗੁਰਮਤਿ ਮਰਯਾਦਾ ਅਨੁਸਾਰ ਹੋਣਾ ਚਾਹੀਦਾ ਹੈ, ਸਿਆਸੀ ਤਾਕਤ ਦੇ ਜ਼ੋਰ ’ਤੇ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ ਸਾਬਤ ਹੋਣ 'ਤੇ ਸਬੰਧਤ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।