ਪੁਲਿਸ ਨੇ ਨੌਜਵਾਨ ਦੇ ਕੇਸਾਂ ਤੇ ਕਕਾਰਾਂ ਦੀ ਕੀਤੀ ਬੇਅਦਬੀ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਮੋਹਨਜੀਤ ਸਿੰਘ ਨੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੀ ਕੀਤੀ ਅਪੀਲ

By : True Update, Sukhwinder Kaur
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਅੰਮ੍ਰਿਤਸਰ, 04 ਸਤੰਬਰ (ਹਿੰ.ਸ.) : ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜਵਾਨ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਿਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਫੇਰੀ ਦੌਰਾਨ ਨਸ਼ਿਆਂ ਖਿਲਾਫ਼ ਅਵਾਜ਼ ਉਠਾਉਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਨੂੰ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਨੌਜਵਾਨ ਦੇ ਕੇਸਾਂ ਤੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਹੈ। ਇਹ ਬੇਹੱਦ ਗੰਭੀਰ ਮਾਮਲਾ ਹੈ ਜਿਸ ਦੀ ਜਵਾਬਦੇਹੀ ਤਹਿ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਅੱਜ ਪੀੜਤ ਨੌਜਵਾਨ ਨੂੰ ਮਿਲ ਕੇ ਸ਼੍ਰੋਮਣੀ ਵੱਲੋਂ ਹਰ ਤਰ੍ਹਾਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੀੜਤ ਨੌਜਵਾਨ ਦਾ ਇਲਾਜ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ ਅਤੇ ਲੋੜ ਅਨੁਸਾਰ ਮਾਲੀ ਮੱਦਦ ਵੀ ਕੀਤੀ ਜਾਵੇਗੀ। ਮੰਨਣ ਨੇ ਦੱਸਿਆ ਕਿ ਵਫ਼ਦ ਨੂੰ ਮਿਲਣ ਮੌਕੇ ਮੋਹਨਜੀਤ ਸਿੰਘ ਨੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਵੀ ਕੀਤੀ।

ਮੁੱਖ ਖ਼ਬਰਾਂ

ਡਾ. ਕਰੀਮਪੁਰੀ  ਪਹੁੰਚੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ

ਡਾ. ਕਰੀਮਪੁਰੀ  ਪਹੁੰਚੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ

ਪੀੜਤ ਨੌਜਵਾਨ ਨੂੰ ਤੁਰੰਤ ਇਨਸਾਫ਼ ਨਾ ਮਿਲਿਆ ਤੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਈ, ਤਾਂ ਬਹੁਜਨ ਸਮਾਜ ਪਾਰਟੀ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਸਰਕਾਰ ਵਿਰੁੱਧ ਸ਼ੁਰੂ ਕਰੇਗੀ ਤਿੱਖਾ ਸੰਘਰਸ਼

ਨੌਜਵਾਨ ਨਾਲ ਕਥਿਤ ਤਸ਼ੱਦਦ ਦਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਿਆ ਸਖ਼ਤ ਨੋਟਿਸ

ਨੌਜਵਾਨ ਨਾਲ ਕਥਿਤ ਤਸ਼ੱਦਦ ਦਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਿਆ ਸਖ਼ਤ ਨੋਟਿਸ

ਸੂਬੇ 'ਚ ਕਿਸੇ ਵੀ ਵਿਅਕਤੀ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ

ਚੋਰੀ ਦੇ ਮਾਮਲੇ ’ਚ ਦੋ ਦਲਿਤ ਨੌਜਵਾਨਾਂ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਦੋਸ਼

ਚੋਰੀ ਦੇ ਮਾਮਲੇ ’ਚ ਦੋ ਦਲਿਤ ਨੌਜਵਾਨਾਂ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਦੋਸ਼

ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ