ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਜਿਹਾ ਪਵਿੱਤਰ ਸਥਾਨ ਹੈ ਜਿੱਥੇ ਹਰ ਵਰਗ ਅਤੇ ਹਰ ਧਰਮ ਦੇ ਲੋਕ ਬਿਨਾਂ ਕਿਸੇ ਭੇਦਭਾਵ ਨਤਮਤਸਕ ਹੁੰਦੇ ਹਨ।

By : True Update, Tanish kajla
ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਅੰਮ੍ਰਿਤਸਰ, (ਹਿੰ.ਸ.) ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਘਰ ਪੂਰੀ ਮਨੁੱਖਤਾ ਨੂੰ ਬਰਾਬਰੀ, ਪਿਆਰ, ਆਪਸੀ ਸਹਿਯੋਗ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਜਿਹਾ ਪਵਿੱਤਰ ਸਥਾਨ ਹੈ, ਜਿੱਥੇ ਹਰ ਵਰਗ ਅਤੇ ਹਰ ਧਰਮ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੁੰਦੇ ਹਨ। ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਦੀਆਂ ਪਹਿਲਾਂ ਹੀ ਸਮਾਜ ਵਿੱਚੋਂ ਜਾਤ-ਪਾਤ ਅਤੇ ਭੇਦਭਾਵ ਦੀਆਂ ਦੀਵਾਰਾਂ ਖ਼ਤਮ ਕਰਨ ਦਾ ਸੰਦੇਸ਼ ਦਿੱਤਾ ਸੀ। ਸੰਗਤ ਅਤੇ ਪੰਗਤ ਦੀ ਪਰੰਪਰਾ ਰਾਹੀਂ ਹਰ ਵਿਅਕਤੀ ਨੂੰ ਬਰਾਬਰੀ ਦਾ ਦਰਜਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਵੀ ਸਮਾਜ ਵਿੱਚ ਸਮਾਨਤਾ ਅਤੇ ਹਰ ਵਿਅਕਤੀ ਦੇ ਸਨਮਾਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਭਾਰਤੀ ਸੰਵਿਧਾਨ ਵੱਲੋਂ ਨਾਗਰਿਕਾਂ ਨੂੰ ਦਿੱਤੇ ਗਏ ਸਮਾਨਤਾ ਦੇ ਅਧਿਕਾਰਾਂ ਦਾ ਜ਼ਿਕਰ ਕਰਦਿਆਂ ਐਸਸੀ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਮਨੁੱਖ ਨੂੰ ਬਰਾਬਰੀ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਰਾਹ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਹਰ ਤਰ੍ਹਾਂ ਦੇ ਭੇਦਭਾਵ ਨੂੰ ਖ਼ਤਮ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ।

ਮੁੱਖ ਖ਼ਬਰਾਂ

ਗੁਰਦੁਆਰਾ ਸਾਹਿਬ ਦੇ ਪ੍ਰਬੰਧ 'ਚ ਸਿਆਸੀ ਦਖ਼ਲਅੰਦਾਜ਼ੀ ਦੀ ਧਾਮੀ ਵੱਲੋਂ ਸਖ਼ਤ ਨਿੰਦਾ

ਗੁਰਦੁਆਰਾ ਸਾਹਿਬ ਦੇ ਪ੍ਰਬੰਧ 'ਚ ਸਿਆਸੀ ਦਖ਼ਲਅੰਦਾਜ਼ੀ ਦੀ ਧਾਮੀ ਵੱਲੋਂ ਸਖ਼ਤ ਨਿੰਦਾ

ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਗਤ ਦੀ ਸਹਿਮਤੀ ਅਤੇ ਗੁਰਮਤਿ ਮਰਯਾਦਾ ਅਨੁਸਾਰ ਹੋਣਾ ਚਾਹੀਦਾ ਹੈ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼  ਮੁਹਿੰਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ

ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ

ਐਨਸੀਸੀ ਕੈਂਪ ਦਾ ਬ੍ਰਿਗੇਡੀਅਰ ਕੁਲਬੀਰ ਸਿੰਘ ਵੱਲੋਂ ਅਚਨਚੇਤ ਨਿਰੀਖਣ

ਐਨਸੀਸੀ ਕੈਂਪ ਦਾ ਬ੍ਰਿਗੇਡੀਅਰ ਕੁਲਬੀਰ ਸਿੰਘ ਵੱਲੋਂ ਅਚਨਚੇਤ ਨਿਰੀਖਣ

ਕੈਡਿਟਾਂ ਨੂੰ ਰਿਪਬਲਿਕ ਡੇ ਪਰੇਡ ਲਈ ਸਖ਼ਤ ਮਿਹਨਤ ਤੇ ਅਨੁਸ਼ਾਸਨ ਨਾਲ ਤਿਆਰੀ ਕਰਨ ਲਈ ਕੀਤਾ ਪ੍ਰੇਰਿਤ