ਮੋਹਾਲੀ, (ਹਿੰ.ਸ.) ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਤਿਹਾਸਕ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸਦੀਵੀ ਲੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ 59ਵੀਂ ਲੜੀ ਦੇ 5959ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਮਹਾਨ ਜੱਗ ਅਤੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬੀਬੀ ਰਾਜਵੰਤ ਕੌਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਗੁਰਭੇਜ ਸਿੰਘ ਜੀ ਰਾਣੀਮਾਜਰਾ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਸ਼ੋਮਣੀ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ, ਭਾਈ ਸੰਤੋਖ ਸਿੰਘ, ਭਾਈ ਰਣਜੀਤ ਸਿੰਘ, ਭਾਈ ਸਤਵੰਤ ਸਿੰਘ ਪਟਿਆਲੇ ਵਾਲੇ, ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਰਜਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਪ੍ਰੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾ ਦੇ ਹਜ਼ੂਰੀ ਜੱਥੇ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਬਲਜਿੰਦਰ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਲੱਡੂ, ਜਲੈਬੀਆਂ ਕਈ ਤਰਾਂ ਦੇ ਮਿਸ਼ਠਾਨਾ ਅਤੇ ਗੁਰੂ ਕਾ ਅਤੁੱਟ ਲੰਗਰ ਵਿੱਚ ਸੰਗਤਾਂ ਨੂੰ ਵਰਤਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਗੁਰਪੁਰਬ ਦੇ ਮੌਕੇ 29 ਨਵੰਬਰ 1993 ਤੋਂ ਅਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਇਹ ਸਦੀਵੀ ਲੜੀ ਲਗਾਤਾਰ ਚੱਲ ਰਹੀ ਹੈ ਜੀ। ਬਾਬਾ ਜੀ ਦੇ ਬਚਨਾਂ ਅਨੁਸਾਰ ਹਰੇਕ ਲੜੀ ਦੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਤੇ ਵਿਸ਼ਾਲ ਗੁਰਮਤਿ ਸਮਾਗਮ ਤੇ ਮਹਾਨ ਜਗ ਦਾ ਆਯੋਜਨ ਕੀਤਾ ਜਾਂਦਾ ਹੈ।
ਸ੍ਰੀ ਅਖੰਡ ਪਾਠ ਦੀ 59ਵੀਂ ਲੜੀ ਸੰਪੂਰਨ ਹੋਈ
ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 59ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਗੁਰਮਤਿ ਸਮਾਗਮ ਕਰਵਾਇਆ
ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 59ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਬੀਬੀ ਰਾਜਵੰਤ ਕੌਰ ਅਤੇ ਭਾਈ ਅਮਨਦੀਪ ਸਿੰਘ ਜੀ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾ ਦੇ ਹਜ਼ੂਰੀ ਜੱਥੇ ਸ਼ਾਮਿਲ ਸਨ।
ਟੈਗਸ:
sri akhand path 59th edition
gurdwara singh shahid
gurmat samagam
amrit darshan
bhagat singh ji khalasa
international women's choir
ਮੁੱਖ ਖ਼ਬਰਾਂ
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਨਾਲ ਮਨਾਇਆ
ਵੱਖ-ਵੱਖ ਕਵੀਸ਼ਰੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ