ਵਿਧਾਇਕ ਜਿੰਪਾ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਟਾਰਮ ਪ੍ਰੋਜੈਕਟ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, (ਹਿੰ.ਸ.) ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਏ ਗਏ ਨਵੇਂ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਟਾਰਮ ਸੀਵਰ ਦਾ ਇਹ ਪ੍ਰੋਜੈਕਟ ਬਰਸਾਤਾਂ ਦੌਰਾਨ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਭਰਨ ਦੀ ਸਮੱਸਿਆ ਦਾ ਸਥਾਈ ਹੱਲ ਸਾਬਤ ਹੋਵੇਗਾ ਅਤੇ ਆਲੇ-ਦੁਆਲੇ ਦੇ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਜਿੰਪਾ ਨੇ ਦੱਸਿਆ ਕਿ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਲਗਭਗ 1 ਕਰੋੜ 58 ਲੱਖ ਰੁਪਏ ਦੀ ਲਾਗਤ ਨਾਲ ਇਸ ਮਹਤਵਪੂਰਣ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਮਲਾ ਪਹਾੜੀ ਚੌਕ ’ਤੇ ਹਰ ਸਾਲ ਬਰਸਾਤ ਦੌਰਾਨ ਵੱਡੀ ਮਾਤਰਾ ਵਿੱਚ ਪਾਣੀ ਇਕੱਠਾ ਹੋ ਜਾਂਦਾ ਸੀ, ਜਿਸ ਕਾਰਨ ਆਮ ਲੋਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਕਈ ਵਾਰ ਜਲਭਰਾਅ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਸੀ ਅਤੇ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਦਿੱਕਤਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਸ ਪ੍ਰੋਜੈਕਟ ਨੂੰ ਤਰਜੀਹ ਦੇ ਆਧਾਰ ’ਤੇ ਮਨਜ਼ੂਰੀ ਦਿਵਾਈ ਗਈ ਅਤੇ ਹੁਣ ਇਸ ਦਾ ਕੰਮ ਪੂਰਾ ਹੋਣ ਤੋਂ ਬਾਅਦ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਵਿਧਾਇਕ ਜਿੰਪਾ ਨੇ ਦੱਸਿਆ ਕਿ ਪ੍ਰੋਜੈਕਟ ਤਹਿਤ ਸ਼ਿਮਲਾ ਪਹਾੜੀ ਇਲਾਕੇ ਤੋਂ ਲੈ ਕੇ ਭੰਗੀ ਚੋਅ ਤੱਕ ਵਿਸ਼ੇਸ਼ ਪਾਈਪਲਾਈਨ ਵਿਛਾਈ ਗਈ ਹੈ, ਜਿਸ ਰਾਹੀਂ ਬਰਸਾਤੀ ਪਾਣੀ ਨੂੰ ਸਿੱਧਾ ਭੰਗੀ ਚੋਅ ਵਿੱਚ ਛੱਡਿਆ ਜਾਵੇਗਾ। ਇਸ ਨਾਲ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਣੀ ਇਕੱਠਾ ਨਹੀਂ ਹੋਵੇਗਾ ਅਤੇ ਬਰਸਾਤ ਦੇ ਦਿਨਾਂ ਵਿੱਚ ਆਵਾਜਾਈ ਸੁਚਾਰੂ ਰਹੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕ ਸਹੂਲਤਾਂ ਦੇ ਵਿਸਥਾਰ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਨਵੀਂ ਵਿਵਸਥਾ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਆਪਣੀ ਉਪਯੋਗਤਾ ਸਾਬਤ ਕਰੇਗੀ ਅਤੇ ਇਲਾਕੇ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਖਤਮ ਕਰ ਦੇਵੇਗੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਣ ਸੈਣੀ, ਅਜੈ ਵਰਮਾ, ਸੁਦਰਸ਼ਨ ਧੀਰ, ਸੰਤੋਸ਼ ਸੈਣੀ, ਅਜੈ ਸੈਣੀ, ਮੰਜੀਤ ਸਿੰਘ, ਵਿਕਾਸ ਸੈਣੀ, ਸੁਭਾਸ਼ ਚੰਦਰ, ਪ੍ਰਦੀਪ ਸੈਣੀ ਅਤੇ ਕੁਲਵਿੰਦਰ ਸਿੰਘ ਹੁੰਦਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀ ਅਤੇ ਇਲਾਕਾ ਵਾਸੀ ਹਾਜ਼ਰ ਸਨ ।
ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨਾਲ ਬਰਸਾਤ ਦੌਰਾਨ ਪਾਣੀ ਭਰਨ ਦੀ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਖਤਮ ਕੀਤਾ ਜਾਵੇਗਾ।
ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੇ ਸ਼ਹਿਰੀ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਹੈ। ਲਾਗਤ 1.58 ਕਰੋੜ ਰੁਪਏ ਦੀ, ਇਹ ਪ੍ਰੋਜੈਕਟ ਸ਼ਿਮਲਾ ਪਹਾੜੀ ਤੋਂ ਭੰਗੀ ਚੋਅ ਤੱਕ ਪਾਈਪਲਾਈਨ ਨਾਲ ਬਰਸਾਤੀ ਪਾਣੀ ਨੂੰ ਸਿੱਧਾ ਨਿਜ਼ਾਮੀ ਸਥਾਨ ਤੱਕ ਭੇਜੇਗਾ, ਜੋ ਪਾਣੀ ਭਰਨ ਦੇ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਹੱਲ ਕਰੇਗਾ।
ਮੁੱਖ ਖ਼ਬਰਾਂ
ਮਲਕਪੁਰ 'ਚ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ
ਇਹ ਪੁਲ ਪਿੰਡਾਂ ਵੱਲ ਆਉਣ-ਜਾਣ ਵਾਲੇ ਲੋਕਾਂ ਲਈ ਆਵਾਜਾਈ ਨੂੂੰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣਾਏਗਾ : ਡਾ. ਰਾਜ ਕੁਮਾਰ ਚੱਬੇਵਾਲ
2.35 ਕਰੋੜ ਦੀ ਲਾਗਤ ਨਾਲ ਖੰਨਾ-ਭਾਦਲਾ ਰੋਡ ਦਾ ਹੋ ਰਿਹਾ ਨਵੀਨੀਕਰਨ
ਸੜਕਾਂ ਦੀ ਬਿਹਤਰੀ ਨਾਲ ਇਲਾਕੇ ਦੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ
ਨੇਪਾਲ 'ਚ ਵਿਨਾਸ਼ਕਾਰੀ ਹੜ੍ਹ : 123 ਲਾਸ਼ਾਂ ਬਰਾਮਦ, 700 ਤੋਂ ਵੱਧ ਲੋਕ ਲਾਪਤਾ
ਹੜ੍ਹਾਂ ਕਾਰਨ ਆਵਾਜਾਈ ਅਤੇ ਸੰਚਾਰ ਢਾਂਚਾ ਵੀ ਬੁਰੀ ਤਰ੍ਹਾਂ ਹੋਇਆ ਪ੍ਰਭਾਵਿਤ
ਸਪੀਕਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸ਼ਹਿਰਾਂ ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਮੁੱਖ ਉਦੇਸ਼
ਅਸਾਮ ’ਚ ਹੜ੍ਹਾਂ ਨੇ ਛੱਡੀ ਲੰਬੇ ਸਮੇਂ ਤੱਕ ਨਾ ਭੁੱਲਣਯੋਗ ਤ੍ਰਾਸਦੀ
ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ’ਚ ਪ੍ਰਭਾਵਿਤ ਲੋਕਾਂ ਲਈ ਜ਼ਰੂਰੀ ਕਦਮ ਚੁੱਕਣ ਦੇ ਲਏ ਫੈਸਲੇ