ਪਟਿਆਲਾ ਦੀ ਹਰਜਿੰਦਰ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ

ਰਾਸ਼ਟਰਮੰਡਲ ਖੇਡਾਂ ਦੀ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਪਟਿਆਲਾ ਵਿੱਚ ਸ਼ਾਨਦਾਰ ਸਵਾਗਤ

ਪਟਿਆਲਾ ਦੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਰ ਖੇਡਾਂ 2026 'ਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ 'ਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ।

By : True Update, Harpreet Singh
ਰਾਸ਼ਟਰਮੰਡਲ ਖੇਡਾਂ ਦੀ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਪਟਿਆਲਾ ਵਿੱਚ ਸ਼ਾਨਦਾਰ ਸਵਾਗਤ

ਪਟਿਆਲਾ,  (ਹਿੰ.ਸ.) ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਪਟਿਆਲਾ ਦੀ ਹਰਜਿੰਦਰ ਕੌਰ ਦਾ ਅੱਜ ਪਟਿਆਲਾ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਰਜਿੰਦਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਰਜਿੰਦਰ ਕੌਰ ਨੇ ਆਪਣੀ ਸਖ਼ਤ ਮਿਹਨਤ, ਦ੍ਰਿੜ ਇਰਾਦੇ ਅਤੇ ਸਮਰਪਣ ਸਦਕਾ ਅੰਤਰਰਾਸ਼ਟਰੀ ਮੰਚ ’ਤੇ ਭਾਰਤ, ਪੰਜਾਬ ਅਤੇ ਪਟਿਆਲਾ ਦਾ ਮਾਣ ਵਧਾਇਆ ਹੈ।ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹਰਜਿੰਦਰ ਕੌਰ ਦੀ ਸਫਲਤਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਪ੍ਰੇਰਨਾ ਹੈ। ਉਨ੍ਹਾਂ ਕਿਹਾ ਕਿ ਹਰਜਿੰਦਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲਗਨ ਅਤੇ ਨਿਰੰਤਰ ਮਿਹਨਤ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰਜਿੰਦਰ ਕੌਰ ਦੀ ਇਸ ਉਪਲਬਧੀ ’ਤੇ ਮਾਣ ਹੈ ਅਤੇ ਉਸਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਡੀ.ਸੀ. ਨੇ ਹਰਜਿੰਦਰ ਕੌਰ ਦੇ ਮਾਤਾ ਪਿਤਾ ਦਾ ਵੀ ਸਨਮਾਨ ਕੀਤਾ। ਹਰਜਿੰਦਰ ਕੌਰ ਨੇ ਪਿਆਰ ਅਤੇ ਸਨਮਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਿਆਰ ਉਸ ਨੂੰ ਭਵਿੱਖ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੀ ਦੇਸ਼ ਲਈ ਹੋਰ ਤਗਮੇ ਜਿੱਤਣ ਦਾ ਪੂਰਾ ਯਤਨ ਕਰੇਗੀ।ਇਸ ਮੌਕੇ ਹਰਜਿੰਦਰ ਕੌਰ ਦੇ ਪਰਿਵਾਰਕ ਮੈਂਬਰ ਪਿਤਾ ਸਾਹਿਬ ਸਿੰਘ, ਭਰਾ ਪ੍ਰਿਤਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਸਕੱਤਰ ਰੈਡ ਕਰਾਸ ਸੁਸਾਇਟੀ ਡਾ. ਪ੍ਰਿਤਪਾਲ ਸਿੰਘ, ਵੱਡੀ ਗਿਣਤੀ ਖੇਡ ਪ੍ਰੇਮੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਮਾਣ ਵਧਾਇਆ ਹੈ। ਇਸ ਤੋਂ ਪਹਿਲਾਂ ਉਹ ਰਾਸ਼ਟਰਮੰਡਲ ਖੇਡਾਂ 2022 ਵਿੱਚ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗਮਾ ਆਪਣੇ ਨਾਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਹਰਜਿੰਦਰ ਕੌਰ ਨੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸਦੀ ਤਸਵੀਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਾਲ ਆਫ ਫੇਮ ਉਤੇ ਵੀ ਲਗਾਈ ਹੋਈ ਹੈ।

ਮੁੱਖ ਖ਼ਬਰਾਂ

ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਰਾਸ਼ਟਰਮੰਡਲ ਖੇਡਾਂ-2026 ਦੇ ਸਿਲਵਰ ਮੈਡਲ ਜੇਤੂ ਹਰਜਿੰਦਰ ਕੌਰ ਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਦੀ ਇਨਾਮੀ ਰਾਸ਼ੀ ਨਾਲ ਕੀਤਾ  ਸਨਮਾਨਿਤ

ਰਾਸ਼ਟਰਮੰਡਲ ਖੇਡਾਂ 2026: ਲਵਪ੍ਰੀਤ ਸਿੰਘ ਨੇ ਸੁਪਰ ਹੈਵੀਵੇਟ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗਮਾ

ਰਾਸ਼ਟਰਮੰਡਲ ਖੇਡਾਂ 2026: ਲਵਪ੍ਰੀਤ ਸਿੰਘ ਨੇ ਸੁਪਰ ਹੈਵੀਵੇਟ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗਮਾ

ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਲਵਪ੍ਰੀਤ ਸਿੰਘ ਨੇ 2026 ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ਾਂ ਦੇ +110 ਕਿਲੋਗ੍ਰਾਮ ਸੁਪਰ ਹੈਵੀਵੇਟ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ।

ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੰਗਲਵਾਰ ਨੂੰ ਔਰਤਾਂ ਦੇ 69 ਕਿਲੋਗ੍ਰਾਮ ਭਾਰ

ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੰਗਲਵਾਰ ਨੂੰ ਔਰਤਾਂ ਦੇ 69 ਕਿਲੋਗ੍ਰਾਮ ਭਾਰ

ਭਾਰਤੀ ਵੇਟਲਿਫਟਰ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੰਗਲਵਾਰ ਨੂੰ ਔਰਤਾਂ ਦੇ 69 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ।

ਰਾਸ਼ਟਰਮੰਡਲ ਖੇਡਾਂ 2026 : ਅਜੇ ਬਾਬੂ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗਮਾ

ਰਾਸ਼ਟਰਮੰਡਲ ਖੇਡਾਂ 2026 : ਅਜੇ ਬਾਬੂ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗਮਾ

ਰਾਸ਼ਟਰਮੰਡਲ ਖੇਡਾਂ 2026 ਵਿੱਚ ਭਾਰਤੀ ਵੇਟਲਿਫਟਰ ਵੱਲੁਰੀ ਅਜੇ ਬਾਬੂ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੁਰਸ਼ਾਂ ਦੇ 79 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ।

ਭਾਰਤੀ ਦਲ ਦੇ ਮੈਂਬਰਾਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ

ਭਾਰਤੀ ਦਲ ਦੇ ਮੈਂਬਰਾਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ

ਗਲਾਸਗੋ ਵਿਖੇ ਸ਼ੁਰੂ ਹੋ ਚੁੱਕੇ ਰਾਸ਼ਟਰਮੰਡਲ ਖੇਡਾਂ ਲਈ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦਲ ਦੇ ਮੈਂਬਰਾਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।